ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਗਿਣਾਈਆਂ ਪ੍ਰਾਪਤੀਆਂ - ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਣਾ ਚੌਧਰੀ ਨੇ ਪੰਜਾਬ ਸਰਕਾਰ ਦੇ ਚਾਰ ਪੂਰੇ ਹੋਣ ਉਤੇ ਸਰਕਾਰ ਅਤੇ ਖ਼ਾਸ ਕਰਕੇ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸ ਮੌਕੇ ਉਨ੍ਹਾਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀਆਂ 90 ਫ਼ੀਸਦ ਮੰਗਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਤੇ ਜੋ ਰਹਿੰਦੀਆਂ ਹਨ, ਉਨ੍ਹਾਂ ਇੱਕ ਸਾਲ ਦੇ ਅੰਦਰ-ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੇ ਨਾਲ ਹਲਕਾ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ।