ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਪ੍ਰਸ਼ਾਸਨ ਦਾ ਐਕਸ਼ਨ - stubble burning farmers in Ferozepur
🎬 Watch Now: Feature Video
ਫਿਰੋਜ਼ਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਉਨ੍ਹਾਂ ਵੱਲੋਂ ਚਲਾਨ ਕੀਤੇ ਗਏ ਹਨ। ਫਿਰੋਜ਼ਪੁਰ ਦੇ ਵਿੱਚ ਅਜੇ ਵੀ ਕਈ ਥਾਵਾਂ ਉੱਤੇ ਕਿਸਾਨ ਪਰਾਲੀ ਨੂੰ ਸਾੜ ਰਹੇ ਹਨ ਅਤੇ ਇਸੇ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਵੀ ਮੌਜੂਦ ਸਨ। ਇਸ ਦੌਰਾਨ ਫਿਰੋਜ਼ਪੁਰ-ਮੱਲਾਂਵਾਲਾ ਰੋਡ ’ਤੇ ਪੈਂਦੇ ਸੋਢੇਵਾਲਾ, ਅਟਾਰੀ, ਬਹਾਦਰ ਵਾਲਾ ਅਤੇ ਭੱਦਰੂ ਪਿੰਡਾਂ ਦੀਆਂ ਕੁਝ ਜ਼ਮੀਨਾਂ ਜਿੰਨ੍ਹਾਂ ’ਤੇ ਪਰਾਲੀ ਨੂੰ ਅੱਗ ਲੱਗੀ ਪਾਈ ਗਈ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਫਲੇ ਦੇ ਨਾਲ ਮੌਜੂਦ ਫਾਇਰ ਬ੍ਰਿਗੇਡ ਦੁਆਰਾ ਤੁਰੰਤ ਬੁਝਾਇਆ ਗਿਆ ਅਤੇ ਸਬੰਧਿਤ ਜ਼ਮੀਨਾਂ ਦੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਮੌਕੇ ਤੇ ਹੀ ਚਲਾਨ ਕੀਤਾ ਗਿਆ।