ਗ਼ਰੀਬਾਂ ਦਾ ਘਰ ਢਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ- ਐਸਸੀ ਕਮਿਸ਼ਨ - ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ
🎬 Watch Now: Feature Video

ਅਜਨਾਲਾ ਦੇ ਸਰਹੱਦੀ ਪਿੰਡ ਮੁੱਜਫਰਪੁਰਾ ਵਿਖੇ ਗਰੀਬ ਤੇ ਮਜ਼ਦੂਰ ਪਰਿਵਾਰਾਂ ਦੇ ਘਰ ਢਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਸਬੰਧੀ ਨੈਸ਼ਨਲ ਐਸਸੀ ਕਮਿਸ਼ਨ ਚੰਡੀਗੜ੍ਹ ਦੇ ਰਿਸਰਚ ਅਫਸਰ ਪਿੰਡ ਵਿੱਚ ਪਹੁੰਚੇ। ਜਿੱਥੇ ਉਨ੍ਹਂ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਤਲਬ ਕੀਤਾ। ਨਾਲ ਹੀ ਉਨ੍ਹਾਂ ਨੇ ਪੀੜਤਾਂ ਦੀ ਗੱਲ ਵੀ ਸੁਣੀ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰ ਢਾਉਣ ਦੇ ਸਬੰਧ ਵਿੱਚ ਮੌਕੇ ਤੇ ਮੌਜੂਦ ਅਧਿਕਾਰੀਆਂ ’ਤੇ ਮਾਮਲਾ ਦਰਜ ਕਰਨ ਦੀ ਹਦਾਇਤ ਦਿੱਤੀ। ਨਾਲ ਹੀ ਉਨ੍ਹਾਂ ਨੇ ਪੀੜਤਾਂ ਨੂੰ ਸਾਰੇ ਮਾਮਲੇ ’ਤੇ ਰਿਪੋਰਟ ਬਣਾਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਧਰ ਪੀੜਤ ਲੋਕਾਂ ਨੇ ਦੱਸਿਆ ਕਿ ਇਹ ਕੰਮ ਪੁਰਾਣੀ ਰੰਜਿਸ਼ ਦੇ ਚੱਲਦੇ ਕੀਤਾ ਗਿਆ ਹੈ। ਉਨ੍ਹਾਂ ਤੇ ਕਾਫੀ ਸਮੇਂ ਤੋਂ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋ ਜਾਣ।