ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਮਾਰੀ ਟੱਕਰ, ਘਟਨਾ ਸੀਸੀਟੀਵੀ ਚ ਕੈਦ

By

Published : Nov 16, 2021, 7:18 PM IST

thumbnail
ਅੰਮ੍ਰਿਤਸਰ: ਸੂਬੇ ਚ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ। ਅੰਮ੍ਰਿਤਸਰ ਦੇ ਲਾਰੈਂਸ ਰੋਡ ’ਤੇ ਭਿਆਨਕ ਸੜਕ ਹਾਦਸਾ (Road accident) ਵਾਪਰਿਆ ਹੈ। ਐਕਟਿਵਾ ਸਵਾਰ ਮਹਿਲਾ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਤੇਜ਼ ਰਫਤਾਰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ ਜਿਸਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਓਧਰ ਘਟਨਾ ਸਥਾਨ ਤੇ ਪਹੁੰਚੀ ਪੁਲਿਸ (Police) ਨੇ ਮਾਮਲੇ ਦੀ ਜਾਂਚ ਸ਼ੁਰ ਕਰ ਦਿੱਤੀ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਹਾਦਸੇ ਵਿੱਚ ਮਹਿਲਾ ਦੀ ਐਕਟਿਵਾ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.