ਅਦਾਕਾਰ ਬੀਨੂੰ ਢਿੱਲੋਂ ਨੇ ਜ਼ਰੂਰਤਮੰਦ ਲੋਕਾਂ ਨੂੰ ਵੰਡਿਆ ਰਾਸ਼ਨ - fatehgarh sahib latest news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6680046-thumbnail-3x2-fgs.jpg)
ਸ੍ਰੀ ਫ਼ਤਿਹਗੜ੍ਹ ਸਾਹਿਬ : ਲੌਕਡਾਊਨ ਦੇ ਚੱਲਦੇ ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਬੀਨੂੰ ਢਿੱਲੋਂ ਨੇ ਮੰਡੀ ਗੋਬਿੰਦਗੜ੍ਹ 'ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ। ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਜ਼ਰੀਆ ਨਾਂਅ ਦੀ ਫਾਊਡੇਸ਼ਨ ਹੈ। ਜੋ ਕਿ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋੜਵੰਦਾਂ ਨੂੰ ਰਾਸ਼ਨ ਦੇਣ 'ਚ ਜ਼ਰੀਆ ਫਾਊਡੇਸ਼ਨ ਦੇ ਨਾਲ ਮਿਸ਼ਨ ਕਲੱਬ ਤੇ ਪ੍ਰੈੱਸ ਕਲੱਬ ਦਾ ਵੀ ਪੂਰਾ ਸਹਿਯੋਗ ਹੈ ਜਿਨ੍ਹਾਂ ਨਾਲ ਮਿਲ ਕੇ ਉਨ੍ਹਾਂ ਨੇ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਹੈ।