ਚੋਣਾਂ ਨੂੰ ਲੈ ਕੇ ਪੁਖਤਾ ਇੰਤਜ਼ਾਮ - Flag march on the streets
🎬 Watch Now: Feature Video
ਜਲੰਧਰ :ਜਿਵੇਂ ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਅਤੇ ਪੁਲਿਸ ਵੱਲੋਂ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਅੱਜ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੁਲਿਸ ਦੇ ਸੈਂਕੜੇ ਮੁਲਾਜ਼ਮਾਂ ਨੇ ਫਲੈਗ ਮਾਰਚ ਕੱਢਿਆ। 14 ਫਰਵਰੀ ਨੂੰ ਚੋਣਾਂ ਦੇ ਮੱਦੇਨਜ਼ਰ ਆਈਪੀਐੱਸ ਸੋਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਕਰਮਚਾਰੀਆਂ ਨੇ ਫਿਲੌਰ ਦੀਆਂ ਸਡ਼ਕਾਂ ਤੇ ਫਲੈਗ ਮਾਰਚ ਕੀਤਾ। ਇਸ ਦੇ ਨਾਲ ਹੀ ਸੋਹੇਲ ਕਾਸਿਮ ਮੀਰ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਨੇ ਕੋਈ ਵੀ ਸ਼ਰਾਰਤ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।