ਅੰਮ੍ਰਿਤਸਰ 'ਚ ਕੋਰੋਨਾ ਵਿਸਫੋਟ ਲਈ ਪ੍ਰਸ਼ਾਸਨ ਤੇ ਸਿਹਤ ਮੰਤਰੀ ਜ਼ਿੰਮੇਵਾਰ: ਵਕੀਲ ਸੰਦੀਪ ਗੋਰਸ਼ਾ - ਕੋਰੋਨਾ ਵਾਇਰਸ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਦੀ ਸਥਿਤੀ ਦੇ ਚਲਦੇ ਕਈ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਨਾਂਦੇੜ 'ਚ ਹੀ ਫਸ ਗਏ। ਜਿਨ੍ਹਾਂ ਨੂੰ ਬਾਅਦ 'ਚ ਸੂਬਾ ਸਰਕਾਰ ਵੱਲੋਂ ਬਸਾਂ ਰਾਹੀਂ ਪੰਜਾਬ ਲਿਆਂਦਾ ਗਿਆ। ਬੀਤੇ ਦਿਨੀਂ ਸ਼ਰਧਾਲੂਆਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਖ਼ਬਰਾਂ ਸਾਹਮਣੇ ਆਉਂਣ 'ਤੇ ਉਨ੍ਹਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਸਾਬਕਾ ਕਾਂਗਰਸੀ ਆਗੂ ਤੇ ਵਕੀਲ ਸੰਦੀਪ ਗੋਰਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਹੈ। ਸੰਦੀਪ ਗੋਰਸ਼ਾ ਨੇ ਕਿਹਾ ਕਿ ਜਦੋਂ ਕੋਈ ਮਹਾਂਮਾਰੀ ਫੈਲਦੀ ਹੈ ਤਾਂ ਡਿਸਾਸਟਰ ਮੈਨਜਮੈਂਟ ਦਾ ਐਕਟ ਲਾਗੂ ਹੋ ਜਾਂਦਾ ਹੈ। ਉਨ੍ਹਾਂ ਅੰਮ੍ਰਿਤਸਰ ਸ਼ਹਿਰ 'ਚ ਕੋਰੋਨਾ ਸੰਕਰਮਣ ਦਾ ਖ਼ਤਰਾ ਵੱਧਣ ਲਈ ਪ੍ਰਸ਼ਾਸਨ ਤੇ ਸਿਹਤ ਮੰਤਰੀ ਨੂੰ ਜ਼ਿਮੇਵਾਰ ਦੱਸਿਆ। ਗੋਰਸ਼ਾ ਨੇ ਆਖਿਆ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ 'ਚ ਰੱਖੇ ਬਗੈਰ ਘਰ ਭੇਜੇ ਜਾਣ ਕਾਰਨ ਸ਼ਹਿਰ 'ਚ ਕੋਰੋਨਾ ਵਿਸਫੋਟ ਹੋਇਆ ਹੈ। ਉਨ੍ਹਾਂ ਪੀਐਮ ਮੋਦੀ ਕੋਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤੇ ਜੇਕਰ ਪੀਐਮ ਵੱਲੋਂ ਕਾਰਵਾਈ ਨਹੀਂ ਹੁੰਦੀ ਤਾਂ ਉਹ ਅਦਾਲਤ ਦਾ ਸਹਾਰਾ ਲੈਣਗੇ।