ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ - ਪਰਾਲੀ ਨਾ ਸਾੜਣ
🎬 Watch Now: Feature Video
ਫ਼ਿਰੋਜਪੁਰ: ਡੀਸੀ ਗੁਰਪਾਲ ਸਿੰਘ ਚਹਿਲ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਮੁਤਾਬਕ ਇਲਾਕੇ ਵਿੱਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ। ਉਨ੍ਹਾਂ ਨਿਰਦੇਸ਼ਾਂ 'ਚ ਕਿਹਾ ਹੈ ਕਿ ਕਿਸਾਨਾਂ ਨੂੰ ਆਪਣੀਆਂ ਕੰਬਾਈਨਾਂ ਦੇ ਨਾਲ ਐੱਸਐੱਮਐੱਸ ਯੰਤਰ ਲਗਾਉਣੇ ਲਾਜ਼ਮੀ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਜੇ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਮਿਲਿਆ ਤਾਂ ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੂੰ ਵੀ ਆਦੇਸ਼ ਜਾਰੀ ਕੀਤੇ ਹਨ ਕਿ ਜੋ ਵਿਅਕਤੀ ਰਾਤ ਦੀ ਆੜ ਵਿੱਚ ਮਾਈਨਿੰਗ ਦਾ ਧੰਦਾ ਕਰਦੇ ਹਨ। ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।