ਪ੍ਰਸ਼ਾਸਨ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈਕੇ ਸਮਾਂਸਾਰਨੀ ਜਾਰੀ - ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਗਰਾਨੀ ਹੇਠ ਦੁਕਾਨਾਂ ਖੋਲ੍ਹਣ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਦੁਕਾਨਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ। ਦੁਕਾਨਦਾਰਾਂ ਦੇ ਰੋਸ ਦੇ ਚੱਲਦਿਆਂ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਗਰਾਨੀ ਹੇਠ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ। ਜਿਸ ਨੂੰ ਲੈਕੇ ਅਨੰਦਪੁਰ ਸਾਹਿਬ ਦੇ ਵਪਾਰ ਮੰਡਲ ਦੇ ਪ੍ਰਧਾਨ ਦਾ ਕਹਿਣਾ ਕਿ ਜ਼ਿਲ੍ਹਾ ਮੁਖੀ ਵਲੋਂ ਕੀਤੀ ਹਦਾਇਤ ਅਨੁਸਾਰ ਹੀ ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਕਰਫਿਊ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਕਿ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।