ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨਾਂ ਨੇ ਘਰ 'ਚ ਵੜ੍ਹ ਕੇ ਕੀਤੀ ਭੰਨਤੋੜ - ਘਰ 'ਚ ਵੜ੍ਹ ਕੇ ਕੀਤੀ ਭੰਨਤੋੜ
🎬 Watch Now: Feature Video
ਲੁਧਿਆਣਾ: ਸ਼ਹਿਰ ਦੇ ਥਾਣਾ ਟਿੱਬਾ ਅਧੀਨ ਪੈਂਦੇ ਸੰਧੂ ਕਲੋਨੀ 'ਚ ਕੁਝ ਨੌਜਵਾਨਾਂ ਵੱਲੋਂ ਇੱਕ ਪਰਿਵਾਰ ਦੇ ਘਰ ਦੀ ਭੰਨਤੋੜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਬੌਬੀ ਨਾਮ ਦੇ ਮੁੰਡੇ ਨਾਲ ਮਾਮੂਲੀ ਗੱਲ 'ਤੇ ਝਗੜਾ ਹੋ ਗਿਆ ਜਿਸ ਮਗਰੋਂ ਬੌਬੀ ਨੇ ਆਪਣੇ 20-25 ਸਾਥੀਆਂ ਨਾਲ ਰਲ ਕੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੇ ਘਰ ਦੇ ਸਾਰੇ ਸਮਾਨ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਬੌਬੀ ਦਾ ਭੰਨਤੋੜ ਕਰਕੇ ਦਿਲ ਨਾ ਭਰਿਆ ਤਾਂ ਉਸ ਨੇ ਉਨ੍ਹਾਂ ਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਨਾਲ ਉਨ੍ਹਾਂ ਦਾ ਸਾਰਾ ਪਰਿਵਾਰ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ।