ਜੋੜ ਮੇਲੇ ਦੇ ਅੰਤਿਮ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼ - ਵਿਰਾਗਮਈ ਨਗਰ ਕੀਰਤਨ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਇਤਿਹਾਸਕ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 316ਵੇਂ ਜੋੜ ਮੇਲੋੋੋ ਦਾ ਅੱਜ ਅੰਤਿਮ ਦਿਨ ਸੀ। ਜੋੜ ਮੇਲ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਇੱਕ ਵਿਰਾਗਮਈ ਨਗਰ ਕੀਰਤਨ ਦਾ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸਮਾਪਤ ਹੋਇਆ। ਨਗਰ ਕੀਰਤਨ ਦੇ ਵਿੱਚ 15 ਤੋਂ 20 ਲੱਖ ਦੇ ਕਰੀਬ ਸੰਗਤ ਪਹੁੰਚਣ ਦਾ ਅਨੁਮਾਨ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ।