ਟਿਕਟ ਮਿਲਣ ਉਪਰੰਤ ਰੋਜ਼ੀ ਬਰਕੰਦੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਪ੍ਰਧਾਨ ਸੁਖਬੀਰ ਸਿੰਘ ਬਾਦਲ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਗਏ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਟਿਕਟ ਦੇ ਐਲਾਨ ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਬਸਪਾ ਵਰਕਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ ਕਿ ਉਨ੍ਹਾਂ ਨੂੰ ਫਿਰ ਤੋਂ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਇਲਾਵਾਂ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਹੈ।