ਅਕਾਲੀ ਬਸਪਾ ਗਠਜੋੜ ਤੋ ਬਾਅਦ ਬਸਪਾ ਆਗੂ ਹੋਏ ਗੁਰੂਘਰ ਨਤਮਸਤਕ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਇਤਿਹਾਸਕ ਗੱਠਜੋੜ ਨਾਲ ਬਸਪਾ ਆਗੂਆਂ ਬਹੁਤ ਖੁਸ ਹਨ। ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਪਰਮਾਤਮਾ ਦਾ ਸ਼ੁਕਰਾਨਾ ਕੀਤਾ।ਇਸ ਮੌਕੇ ਗੁਰੂਘਰ ਨਤਮਸਤਕ ਹੋਈ ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਐਸ.ਪੀ ਰਲ ਕੇ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝੇ ਤੌਰ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਰਲ ਕੇ ਚੋਣਾਂ ਲੜਨ ਨਾਲ ਪੂਰੇ ਸਮਾਜ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ, ਕਿਰਤੀਆਂ, ਕਿਸਾਨਾਂ ਦਾ ਜ਼ਮੀਨੀ ਪੱਧਰ ਤੇ ਹੋਇਆ ਗੱਠਜੋੜ ਪੰਜਾਬ ਦੀ ਧਰਤੀ ਤੇ ਇਤਿਹਾਸਕ ਸਿੱਧ ਹੋਵੇਗਾ।