ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ 'ਚ ਢੋਲ ਕਰਵਾਏ ਬੰਦ
🎬 Watch Now: Feature Video
ਅੰਮ੍ਰਿਤਸਰ: ਆਮ ਆਦਮੀ ਪਾਰਟੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਗੜ੍ਹ ਗੁਜਰਾਤ ਚੋਂ ਵੱਡੀ ਜਿੱਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਢੋਲ ਵਜਾ ਕੇ ਖੁਸ਼ੀ ਜ਼ਾਹਿਰ ਕੀਤੀ ਗਈ। ਉੱਥੇ ਪੱਤਰਕਾਰਾਂ ਵੱਲੋਂ ਜਦੋਂ ਪੁੱਛਿਆ ਗਿਆ ਕਿ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਹਰ ਇੱਕ ਦੀਆਂ ਅੱਖਾਂ ਨਮ ਹਨ ਪਰ ਆਮ ਆਦਮੀ ਪਾਰਟੀ ਖੁਸ਼ੀ ਕਿਉਂ ਮਨਾ ਰਹੀ ਤਾਂ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਢੋਲ ਬੰਦ ਕਰਵਾ ਦਿੱਤਾ ਗਿਆ ਅਤੇ ਸਿੰਪਲ ਤਰੀਕੇ ਨਾਲ ਖੁਸ਼ੀ ਜ਼ਾਹਰ ਕਰ ਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ।