ਸਰਕਾਰ ਨਾਲ ਬੈਠਕ ਤੋਂ ਬਾਅਦ ਕੱਚੇ ਅਧਿਆਪਕਾਂ ਵੱਲੋਂ ਧਰਨਾ ਜਾਰੀ ਰੱਖਣ ਦਾ ਐਲਾਨ - ਅਧਿਆਪਕ ਯੂਨੀਅਨ ਲੀਡਰ
🎬 Watch Now: Feature Video
ਮੁਹਾਲੀ:ਸਰਕਾਰ ਵੱਲੋਂ ਐੱਨ ਟੀ ਟੀ ਅਧਿਆਪਕਾਂ ਦੀ ਭਰਤੀ ਵਾਸਤੇ 27 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਕੀਤੀ ਗਈ ਮੁਲਤਵੀ ।ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕੱਚੇ ਮੁਲਾਜ਼ਮਾਂ ਦੀ ਅੱਜ ਬੈਠਕ ਪੰਜਾਬ ਦੇ ਸਿੱਖਿਆ ਸਕੱਤਰ ਨਾਲ ਹੋਈ ।ਲੰਬੀ ਚੱਲੀ ਬੈਠਕ ਵਿੱਚ ਕਈ ਮੁੱਦਿਆਂ ਤੇ ਗੱਲਬਾਤ ਹੋਈ ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਐੱਨ ਟੀ ਟੀ ਅਧਿਆਪਕਾਂ ਦੀ ਭਰਤੀ ਵਾਸਤੇ ਰੱਖੀ ਪ੍ਰੀਖਿਆ ਨੂੰ ਫਿਲਹਾਲ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ ।ਉੱਥੇ ਅਧਿਆਪਕ ਯੂਨੀਅਨ ਲੀਡਰ ਨੇ ਕਿਹਾ ਕਿ ਫਿਲਹਾਲ ਸਰਕਾਰ ਕੁਝ ਚੁੱਕੀ ਨਜ਼ਰ ਆਈ ਹੈ ਪਰ ਸਾਡਾ ਧਰਨਾ ਜਾਰੀ ਰਹੇਗਾ।ਇੱਥੇ ਦੱਸ ਦਈਏ ਕਿ ਪਿਛਲੇ ਦਿਨ ਤੋਂ ਕੁਝ ਅਧਿਆਪਕ ਮੰਗਾਂ ਨੂੰ ਸਿੱਖਿਆ ਬੋਰਡ ਦੀ ਬਿਲਡਿੰਗ ਦੇ ਉੱਪਰ ਧਰਨਾ ਦੇ ਰਹੇ ਹਨ ਉਨ੍ਹਾਂ ਦਾ ਕਹਿਣੈ ਕਿ ਉਹ ਆਪਣਾ ਧਰਨਾ ਉਸੇ ਤਰ੍ਹਾਂ ਜਾਰੀ ਰੱਖਣਗੇ।