SAD-BSP ਗੱਠਜੋੜ ਤੋਂ ਬਾਅਦ ਆਗੂਆਂ ਦਾ ਆਪਸ ‘ਚ ਮੁਲਾਕਾਤਾਂ ਦਾ ਦੌਰ ਸ਼ੁਰੂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ:ਸ਼੍ਰੋਮਣੀ ਅਕਾਲੀ ਦਲ(SAD) ਅਤੇ ਬਹੁਜਨ ਸਮਾਜ ਪਾਰਟੀ ਦੇ(SAD BSP alliance) ਗਠਬੰਧਨ ਤੋਂ ਉਪਰੰਤ ਅੱਜ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ਼ੀਲਾ ਰਾਣੀ ਦੇ ਗ੍ਰਹਿ ਵਿਖੇ ਪੁੱਜ ਕੇ ਧੰਨਵਾਦ ਕੀਤਾ। ਇਸ ਦੌਰਾਨ ਦੋਵਾਂ ਪਾਰਟੀਆਂ ਵੱਲੋਂ ਪਾਰਟੀ ਦੀ ਮਜ਼ਬੂਤੀ ਨੂੰ ਲੈਕੇ ਵਿਚਾਰਾਂ ਕੀਤੀਆਂ।ਇਸ ਮੌਕੇ ਦੋਵਾਂ ਪਾਰਟੀਆਂ ਦਾ ਕਹਿਣੈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਨਾਲ ਬਹੁਤ ਬਲ ਮਿਲੇਗਾ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਆਉਣਾ ਨਿਸ਼ਚਿਤ ਹੈ ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਦਰ ਸਿੰਘ ਅਤੇ ਜ਼ਿਲ੍ਹਾ ਇੰਚਾਰਜ ਸ਼ੀਲਾ ਰਾਣੀ ਨੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਇਕ ਜੋੜ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ।