ਪਠਾਨਕੋਟ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਦਿੱਤਾ ਧਰਨਾ - ਪਠਾਨਕੋਟ ਖੇਤੀਬਾੜੀ ਵਿਭਾਗ
🎬 Watch Now: Feature Video
ਪਠਾਨਕੋਟ: ਸ਼ਹਿਰ ਵਿੱਚ ਅੱਜ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ। ਕੁਝ ਦਿਨ ਪਹਿਲਾਂ ਹੀ ਲੁਧਿਆਣਾ ਦੇ ਇੱਕ ਪਿੰਡ ਵਿੱਚ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਅਤੇ ਇੱਕ ਮਹਿਲਾ ਕਰਮਚਾਰੀ ਉੱਤੇ ਹਮਲਾ ਕਰ ਦਿੱਤਾ ਸੀ ਤੇ ਉਨ੍ਹਾਂ ਦੀ ਗੱਡੀ ਦੀ ਵੀ ਤੋੜ ਭੰਨ ਕੀਤੀ ਸੀ। ਇਸ ਕਾਰਨ ਉਨ੍ਹਾਂ ਕਿਸਾਨਾਂ ਉੱਤੇ ਪਰਚਾ ਤਾਂ ਦਰਜ ਕੀਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਸਮੂਹ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸਰਕਾਰ ਦੇ ਖਿਲਾਫ਼ ਰੋਸ ਧਰਨਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।