ਜਲੰਧਰ 'ਚ ਖੇਤੀ ਵਿਭਾਗ ਦੇ ਮੁਲਾਜ਼ਮਾਂ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ
🎬 Watch Now: Feature Video
ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਹਰ ਪਾਸੇ ਤੋਂ ਸਾਥ ਮਿਲ ਰਿਹਾ ਹੈ। ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਦੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਵੀ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ। ਮੁੱਖ ਖੇਤੀ ਵਿਭਾਗ ਅਫ਼ਸਰ ਸੁਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਖੇਤੀ ਵਿਭਾਗ ਨਾਲ ਸਬੰਧਤ ਮੁਲਾਜ਼ਮ ਕਿਸਾਨ ਸੰਘਰਸ਼ ਦੀ ਹਮਾਇਤ ਕਰਦੇ ਹੋਏ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਛੇਤੀ ਇਨ੍ਹਾਂ ਰੱਦ ਕਰੇ। ਉਨ੍ਹਾਂ ਕਿਹਾ ਕਿ ਤਕਨੀਕੀ ਤੌਰ 'ਤੇ ਵੀ ਕਿਸਾਨਾਂ ਅਨੁਸਾਰ ਇਹ ਖੇਤੀ ਕਾਨੂੰਨ ਮਾਰੂ ਹਨ।