ਮੱਕੀ ਦਾ ਸਹੀ ਰੇਟ ਨਾ ਮਿਲਣ ਕਾਰਨ ਕਿਸਾਨਾਂ ਤੇ ਖੇਤੀਬਾੜੀ ਮਾਹਿਰਾਂ ਨੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਲੁਧਿਆਣਾ : ਕੋਰੋਨਾ ਵਾਇਰਸ ਦਰਮਿਆਨ ਲੌਕਡਾਊਨ ਦੇ ਕਾਰਨ ਕਿਸਾਨਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਲੁਧਿਆਣਾ 'ਚ ਕਿਸਾਨਾਂ ਸਣੇ ਖੇਤੀਬਾੜੀ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਲੋਕ ਅਧਿਕਾਰ ਲਹਿਰ ਦੇ ਆਗੂ ਅਤੇ ਖੇਤੀਬਾੜੀ ਮਾਹਿਰ ਡਾ. ਸਰਦਾਰਾ ਸਿੰਘ ਜੌਹਲ ਨੇ ਵੀ ਸ਼ਮੂਲੀਅਤ ਕੀਤੀ। ਇਹ ਰੋਸ ਪ੍ਰਦਰਸ਼ਨ ਕਿਸਾਨਾਂ ਨੂੰ ਮੱਕੀ ਦੀ ਫਸਲ ਦਾ ਸਹੀ ਮੁੱਲ ਨਾ ਮਿਲਣ ਨੂੰ ਲੈ ਕੇ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜੇਕਰ ਮੱਕੀ ਦੀ ਫਸਲ ਤੈਅ ਸਰਕਾਰੀ ਰੇਟ ਨਹੀਂ ਖਰੀਦੀ ਗਈ ਤਾਂ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਖ਼ਰੀਦੇ। ਡਾ. ਸਰਦਾਰਾ ਸਿੰਘ ਜੌਹਲ ਨੇ ਆਖਿਆ ਕਿ ਭਾਵੇਂ ਕੋਈ ਵੀ ਸਰਕਾਰ ਹੋਵੇ ਪਰ ਕਾਨੂੰਨ ਦੇ ਮੁਤਾਬਕ ਫਸਲ ਦੀ ਤੈਅ ਕੀਤੀ ਗਈ ਸਰਕਾਰੀ ਰਕਮ ਮੁਤਾਬਕ ਹੀ ਕਿਸਾਨ ਨੂੰ ਉਸ ਦਾ ਰੇਟ ਮਿਲਣਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੋ ਰਿਹਾ। ਇਸ ਲਈ ਉਹ ਕਿਸਾਨਾਂ ਦੇ ਹੱਕ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।