ਖੇਤੀ ਆਰਡੀਨੈਂਸ: ਕੈਬਨਿਟ ਮੰਤਰੀ ਧਰਮਸੋਤ ਨੇ ਵਰਕਰਾਂ ਸਮੇਤ ਪਟਿਆਲਾ ਗੇਟ ਵਿਖੇ ਕੀਤਾ ਰੋਸ ਪ੍ਰਦਰਸ਼ਨ - ਪਟਿਆਲਾ
🎬 Watch Now: Feature Video
ਨਾਭਾ: ਰਾਜ ਸਭਾ ਵਿੱਚ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਾਰਟੀ ਵਰਕਰਾਂ ਸਮੇਤ ਸੜਕਾਂ 'ਤੇ ਉਤਰਕੇ ਪਟਿਆਲਾ ਗੇਟ ਵਿਖੇ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਅਤੇ ਧਰਨਾ ਲਾਇਆ। ਧਰਨੇ ਦੌਰਾਨ ਧਰਮਸੋਤ ਨੇ ਰਾਸ਼ਟਰਪਤੀ ਨੂੰ ਕਿਸਾਨ ਵਿਰੋਧੀ ਬਿੱਲ 'ਤੇ ਸਾਈਨ ਨਾ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਦੇ ਨਾਲ-ਨਾਲ ਜੁੜਿਆ ਹਰ ਵਰਗ ਤਬਾਹ ਹੋ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰਟ ਵਿੱਚ ਬਿੱਲ ਨੂੰ ਚੈਲੰਜ ਕਰਨ ਦੇ ਸਮਰਥਨ ਵਿੱਚ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਨ।