ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਜਮੇਰ ਸਿੰਘ ਖੇੜਾ - ਸ੍ਰੀ ਆਨੰਦਪੁਰ ਸਾਹਿਬ
🎬 Watch Now: Feature Video
ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਐਗਜ਼ੈਕਟਿਵ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਨੇ ਅੱਜ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਦੇ 'ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਸਨਮਾਨ ਵੀ ਕੀਤਾ।