ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੁਨੀਆਂ ਭਰ ਦੇ ਸਿੱਖਾਂ ਨੂੰ ਸੰਦੇਸ਼ ਜਾਰੀ - ਨਾਨਕ ਨਾਮ ਲੇਵਾ ਸਿੱਖ ਸੰਗਤ
🎬 Watch Now: Feature Video
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਬਾਜ਼ੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਵਿੱਚ ਵੱਸਦੀ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਸੰਦੇਸ਼ ਜਾਰੀ ਕਰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਕ ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ ਸ਼ਾਮ 5 ਵਜੇ 10 ਮਿੰਟ ਮੂਲ ਮੰਤਰ ਦਾ ਜਾਪ ਕਰਨ। ਇਸ ਤੋ ਇਲਾਵਾ ਜਥੇਦਾਰ ਵੱਲੋਂ ਧਾਰਮਿਕ ਸਮਾਗਮਾਂ ਵਿੱਚ ਸਿਰਫ਼ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੀ ਹੀ ਗੱਲ ਕਰਨ ਦੀ ਅਪੀਲ ਕੀਤੀ ਹੈ।