ਕੋਰੋਨਾ ਵਾਇਰਸ ਨੂੰ ਲੈ ਕੇ ਦਹਿਸ਼ਤ ਨਾ ਫ਼ੈਲਾਈ ਜਾਵੇ: ਗਿਆਨੀ ਹਰਪ੍ਰੀਤ ਸਿੰਘ - covis-19
🎬 Watch Now: Feature Video
ਕੋਰੋਨਾ ਵਾਇਰਸ ਕਰਕੇ ਸਮੁੱਚੀ ਦੁਨੀਆਂ ਵਿੱਚ ਫੈਲੀ ਦਹਿਸ਼ਤ ਤੇ ਹੋ ਰਹੀਆਂ ਮੌਤਾਂ ਦੇ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਇੱਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਡਾਕਟਰਾਂ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਐਡਵਾਇਜ਼ਰੀ ਵੱਲ ਵਿਸ਼ੇਸ਼ ਧਿਆਨ ਦੇ ਕੇ ਹਦਾਇਤਾਂ ਦਾ ਪਾਲਣ ਕੀਤਾ ਜਾਵੇ ਤੇ ਦਹਿਸ਼ਤ ਨਾ ਫੈਲਾਈ ਜਾਵੇ ਤੇ ਬਿਮਾਰੀ ਨੂੰ ਹਲ਼ਕੇ ਵਿੱਚ ਨਾ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕਿ ਅਫ਼ਵਾਹਾਂ ਫੈਲਾਉਣ ਤੋਂ ਬਚ ਕੇ ਅਕਾਲ ਪੁਰਖ ਵਾਹਿਗੁਰੂ 'ਤੇ ਭਰੋਸਾ ਰੱਖਿਆ ਜਾਵੇ।