ਅਕਾਲੀ ਦਲ ਵੱਲੋਂ ਟਿਕਟਾਂ ਦੇ ਕੀਤੇ ਐਲਾਨ ਤੋਂ ਬਾਅਦ ਇਸ ਉਮੀਦਵਾਰ ਨੇ ਕਿਸਾਨਾਂ ਨੂੰ ਕਹੀ ਇਹ ਵੱਡੀ ਗੱਲ - ਕਾਂਗਰਸ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13060741-408-13060741-1631618677583.jpg)
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਜਿੱਥੇ ਪੰਜਾਬ ਦੀਆਂ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਟਿਕਟ ਸਰਬਜੋਤ ਸਿੰਘ ਸਾਬੀ ਨੂੰ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸਰਬਜੋਤ ਸਿੰਘ ਸਾਬੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਦਿੱਤੀ ਗਈ ਹੈ ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ਉੱਪਰ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਦੇ ਵਿੱਚ ਕੋਈ ਵਿਕਾਸ ਨਹੀਂ ਹੋਇਆ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਉਨ੍ਹਾਂ ਨੂੰ ਲੋਕਾਂ ਦੇ ਵਿੱਚ ਜਾਣ ਦੇਣ ਦੀ ਅਪੀਲ ਕੀਤੀ ਗਈ।