2022 ਦੀਆਂ ਚੋਣਾਂ ਨੂੰ ਲੈਕੇ ਅਕਾਲੀ ਦਲ ਸਰਗਰਮ - ਅਕਾਲੀ ਦਲ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀ 2022 ਦੀਆਂ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਪਾਰਟੀ ਵੱਲੋਂ ਆਪਣੇ-ਆਪਣੇ ਢੰਗ ਨਾਲ ਚੋਣ ਪ੍ਰਚਾਰ ਅਤੇ ਚੋਣ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਵੀ ਆਪਣੇ ਹਲਕੇ ਦੇ ਵਿੱਚ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਮੀਟਿੰਗ (MEETING) ਅਤੇ ਨਿਯੁਕਤੀ ਪੱਤਰ ਤੇ ਵੰਡੇ ਜਾਣੇ ਸੀ, ਇਸ ਮੌਕੇ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ (Akali leader Gurpartap Singh Tikka) ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ‘ਤੇ ਨਿਸ਼ਾਨੇ ਵੀ ਸਾਧੇ ਅਤੇ ਸਿੱਧੂ ‘ਤੇ ਅੰਮ੍ਰਿਤਸਰ ਦੇ ਲੋਕਾਂ ਨਾਲ ਧੋਖਾਂ ਕਰਨ ਦੇ ਇਲਜ਼ਾਮ ਲਗਾਏ ਹਨ।