ਅਕਾਲੀ ਦਲ ਉਮੀਦਵਾਰ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਤੇਜ਼ - ਅਕਾਲੀ ਦਲ ਉਮੀਦਵਾਰ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਤੇਜ਼
🎬 Watch Now: Feature Video
ਮਾਨਸਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ। ਜਿਥੇ ਮਾਨਸਾ ਵਿਧਾਨ ਸਭਾ ਸੀਟ ਇਨ੍ਹੀਂ ਦਿਨੀਂ ਸਿੱਧੂ ਮੂਸੇਵਾਲੇ ਦੇ ਕਾਰਨ ਹਾਟ ਸੀਟ ਮੰਨੀ ਜਾ ਰਹੀ ਹੈ। ਉੱਥੇ ਹੀ ਅਕਾਲੀ ਦਲ ਵੱਲੋਂ ਵੀ ਹੁਣ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਨਸਾ ਵਿਧਾਨ ਸਭਾ ਸੀਟ ਦੇ ਪਿੰਡ ਠੂਠਿਆਂਵਾਲੀ ਦੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਉਥੇ ਹੀ ਵਰਕਰਾਂ ਦੇ ਨਾਲ ਵਰਕਰ ਮਿਲਣੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪੰਜਾਬ ਦੇ ਵਿੱਚ ਸਰਕਾਰ ਬਣਾਉਣ ਦੇ ਲਈ ਪੰਜਾਬ ਵਾਸੀਆਂ ਦੇ ਨਾਲ ਜੋ ਵਾਅਦੇ ਕੀਤੇ ਗਏ ਹਨ।