ਸ਼੍ਰੋਮਣੀ ਅਕਾਲੀ ਦਲ ਨੇ ਮਜੀਠੀਆ 'ਤੇ ਹੋਏ ਮਾਮਲੇ ਨੂੰ ਦੱਸਿਆ ਰਾਜਨੀਤਿਕ ਦਵੇਸ਼ - ਬੁਲਾਰੇ ਗੁਰਦੇਵ ਸਿੰਘ ਭਾਟੀਆ
🎬 Watch Now: Feature Video
ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 'ਤੇ ਮੁਹਾਲੀ ਵਿਖੇ ਮਾਮਲਾ ਦਰਜ ਕਰਨ ਉੱਪਰ ਅਕਾਲੀ ਦਲ ਵੱਲੋਂ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜਲੰਧਰ ਵਿਖੇ ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਨੇ ਕਿਹਾ ਕਿ ਮਜੀਠੀਆ ਉੱਪਰ ਕੀਤਾ ਗਿਆ, ਇਹ ਮਾਮਲਾ ਦਰਜ ਪੂਰੀ ਤਰ੍ਹਾਂ ਰਾਜਨੀਤਿਕ ਦੇਸ਼ ਦੀ ਭਾਵਨਾ ਰੱਖਦੇ ਹੋਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸੀ, ਉਹ ਤਾਂ ਇਨ੍ਹਾਂ ਕੋਲੋਂ ਪੂਰੇ ਨਹੀਂ ਹੋਏ ਅਤੇ ਹੁਣ ਜਦ ਸਰਕਾਰ ਜਾਣ ਵਾਲੀ ਹੈ ਤਾਂ ਉਨ੍ਹਾਂ ਨਾਕਾਮੀਆਂ ਨੂੰ ਛੁਪਾਉਂਦੇ ਹੋਏ, ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ।