ਸੱਚਾ ਕਿਸਾਨ ਹਿਤੈਸ਼ੀ ਹੈ ਅਕਾਲੀ ਦਲ, ਖੇਤੀ ਆਰਡੀਨੈਂਸਾਂ ਦੇ ਖਿਲਾਫ ਦਵੇਗਾ ਪੂਰਾ ਸਾਥ :ਹਰੀ ਸਿੰਘ - ਖੇਤੀ ਆਰਡੀਨੈਂਸ
🎬 Watch Now: Feature Video
ਸੰਗਰੂਰ: ਹਲਕਾ ਧੂਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਹ ਮੀਟਿੰਗ ਖੇਤੀ ਆਰਡੀਨੈਂਸਾਂ ਦੇ ਖਿਲਾਫ 25 ਸਤੰਬਰ ਨੂੰ ਪੰਜਾਬ ਬੰਦ ਦੇ ਸਬੰਧ 'ਚ ਰੱਖੀ ਗਈ। ਇਸ ਮੌੌਕੇ ਧੂਰੀ ਤੋਂ ਅਕਾਲੀ ਦਲ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਸਣੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਮੀਟਿੰਗ 'ਚ ਹਿੱਸਾ ਲਿਆ। ਇਸ ਸਬੰਧ 'ਚ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਜਦੋਂ ਤੋਂ ਕੇਂਦਰੀ ਕੈਬਿਨੇਟ 'ਚ ਖੇਤੀ ਆਰਡੀਨੈਂਸ ਸਬੰਧੀ ਬਿੱਲ ਲਿਆਂਦੇ ਗਏ ਸਨ, ਉਸ ਸਮੇਂ ਤੋਂ ਹੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਬਾਦਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਬੀਬੀ ਬਾਦਲ ਨੇ ਆਪਣੀ ਕੇਂਦਰੀ ਵਜ਼ਾਰਤ ਛੱਡ ਕੇ ਪੰਜਾਬ ਦੀ ਧੀ ਤੇ ਅਕਾਲੀ ਦਲ ਦੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਪੂਰੇ ਪੰਜਾਬ 'ਚ ਖੇਤੀ ਆਰਡੀਨੈਂਸਾਂ ਦੇ ਖਿਲਾਫ ਕਿਸਾਨਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਹਲਕਾ ਵਾਸੀਆਂ, ਸਥਾਨਕ ਕਿਸਾਨਾਂ ਤੇ ਵਪਾਰੀਆਂ ਨੂੰ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ 'ਚ ਸ਼ਾਮਲ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ।