ਲੁਧਿਆਣਾ: ਅਕਾਲੀ ਦਲ ਅਤੇ ਆਈਟੀਬੀਪੀ ਵੱਲੋਂ ਸਾਂਝੇ ਤੌਰ 'ਤੇ ਵੰਡਿਆ ਗਿਆ ਰਾਸ਼ਨ - ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ
🎬 Watch Now: Feature Video
ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਲਗਾਤਾਰ ਲੁਧਿਆਣਾ ਵਿੱਚ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਬੀਤੇ ਦਿਨ ਇਸ ਸੇਵਾ ਦਾਨ ਵਿੱਚ ਹਿੱਸਾ ਲਿਆ। ਅੱਜ ਗੁਰਦੀਪ ਗੋਸ਼ਾ ਵੱਲੋਂ ਆਈਟੀਬੀਪੀ ਦੀ ਮਦਦ ਨਾਲ ਗਰੀਬ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਕੀਤੀ ਗਈ। ਇਸ ਦੌਰਾਨ ਆਈਟੀਬੀਪੀ ਦੇ ਸੀਨੀਅਰ ਅਫ਼ਸਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੀ ਮੌਜੂਦਗੀ ਵਿੱਚ ਅਹਿਤਿਆਤ ਵਰਤ ਕੇ ਲੋਕਾਂ ਤੱਕ ਰਾਸ਼ਨ ਪਹੁੰਚਾਇਆ।