ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ - ਪ੍ਰੇਮ ਸਿੰਘ ਚੰਦੂਮਾਜਰਾ
🎬 Watch Now: Feature Video
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਤਰੀਕ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਗਲੀ-ਗਲੀ 'ਚ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਹਾਂ ਨੂੰ ਮਿਲ ਕੇ ਤੇਲ ਦੀਆਂ ਕੀਮਤਾਂ ਘਟਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ।