ਅਕਾਲੀ ਦਲ ਨੇ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਖਿੱਚੀ ਤਿਆਰੀ
🎬 Watch Now: Feature Video
ਪਟਿਆਲਾ: ਦਲਿਤ ਭਾਈਚਾਰੇ ਨਾਲ ਹੋਏ ਧੱਕੇ ਦੇ ਖ਼ਿਲਾਫ਼ ਅਕਾਲੀ ਦਲ ਨੇ ਕਾਂਗਰਸ ਸਰਕਾਰ ਖ਼ਿਲਾਫ਼ ਹਰ ਜ਼ਿਲ੍ਹੇ ਅਤੇ ਹਰ ਪਿੰਡ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਦਰਸ਼ਨ ਅਕਾਲੀ ਦਲ ਵੱਲੋਂ 1 ਅਗਸਤ ਤੋਂ ਸ਼ੁਰੂ ਕੀਤੇ ਜਾਣਗੇ। ਇਸ ਸਬੰਧੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਨਾਲ ਸਬੰਧਿਤ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਇਨ੍ਹਾਂ ਗਰੀਬ ਲੋਕਾਂ ਨੂੰ ਹੋਰ ਮਾਰ ਦਿੱਤਾ ਹੈ।