ਧਰਮਸੋਤ ਨੂੰ ਕੈਬਿਨੇਟ 'ਚੋਂ ਕੀਤਾ ਜਾਵੇ ਬਰਖ਼ਾਸਤ: ਅਕਾਲੀ ਆਗੂ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅਤੇ ਐਸ.ਓ.ਆਈ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੈਪਟਨ ਸਰਕਾਰ ਨੂੰ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਕੈਬਿਨੇਟ ਅਹੁਦੇ ਤੋਂ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਫੌਜਦਾਰੀ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਸਰਕਾਰ ਨਾਲ ਇੱਟ ਨਾਲ ਇੱਟ ਖੜਕਾਈ ਜਾਵੇਗੀ।