ਮੰਤਰੀ ਧਰਮਸੋਤ ਹੀ ਨਹੀਂ ਕੈਪਟਨ ਵੀ ਹੈ ਵਾਜ਼ੀਫਾ ਘੁਟਾਲੇ ਦਾ ਹਿਸੇਦਾਰ: ਠੰਡਲ - scholarship scam
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8653848-thumbnail-3x2-hspakali.jpg)
ਹੁਸ਼ਿਆਰਪੁਰ: ਮਿੰਨੀ ਸਕੱਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਵੀ ਫ਼ੂਕੀਆਂ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰੋੜਾਂ ਦਾ ਘੁਟਾਲਾ ਕਰਕੇ ਦਲਿਤ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਹੈ। ਕੇਂਦਰ ਸਰਕਾਰ ਹੁਣ ਤੱਕ ਦਲਿਤ ਵਿਦਿਆਰਥੀਆਂ ਲਈ ਇੱਕ ਹਜ਼ਾਰ ਕਰੋੜ ਤੋਂ ਵਧੇਰੇ ਦੀ ਸਕਾਲਰਸ਼ਿਪ ਭੇਜ ਚੁੱਕੀ ਹੈ ਪਰ ਕਾਂਗਰਸ ਸਰਕਾਰ ਕੋਲ ਇਸ ਦਾ ਕੋਈ ਹਿਸਾਬ ਨਹੀਂ ਹੈ। ਠੰਡਲ ਨੇ ਮੁੱਖ ਮੰਤਰੀ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਘੁਟਾਲੇ ਵਿੱਚ ਮੰਤਰੀ ਧਰਮਸੋਤ ਹੀ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਵੀ ਹਿਸੇਦਾਰ ਹੈ। ਇਸ ਮਾਮਲੇ ਦੀ ਅਕਾਲੀ ਦਲ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।