ਅਕਾਲੀ ਦਲ ਨੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਯੂਥ ਅਕਾਲੀ ਆਗੂ ਕੰਵਲਪ੍ਰੀਤ ਸਿੰਘ
🎬 Watch Now: Feature Video
ਗੁਰਦਾਸਪੁਰ: ਇੱਥੋਂ ਦੇ ਕਸਬਾ ਧਾਰੀਵਾਲ ਵਿਖੇ ਅਕਾਲੀ ਦਲ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਸ਼ਾਮਲ ਹੋਏ। ਯੂਥ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਇਹ ਧਰਨਾ ਪੰਜਾਬ ਸਰਕਾਰ ਵੱਲੋਂ ਜੋ ਬਜ਼ੁਰਗਾਂ ਦੀਆਂ ਪੈਨਸ਼ਨ ਕੱਟ ਕੇ ਉਲਟਾ ਉਨ੍ਹਾਂ ਨੂੰ ਨੋਟਿਸ ਕੱਢਣ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹੈ ਅਤੇ ਉਹ ਉਸ ਦੇ ਵਿਰੋਧ ਵਿੱਚ ਕਿਸਾਨਾਂ ਦੇ ਨਾਲ ਹਨ ਅਤੇ 26 ਨਵੰਬਰ ਨੂੰ ਉਹ ਕਿਸਾਨਾਂ ਦੇ ਹੱਕ ਵਿੱਚ ਦਿਲੀ ਵੱਲ ਕੂਚ ਕਰਨਗੇ।