ਆਸ਼ੂ ਦੇ ਗਨਮੈਨ ਵੱਲੋਂ ਅੰਮ੍ਰਿਤਧਾਰੀ ਸਿੱਖ ਉੱਤੇ ਹੱਥ ਚੁੱਕਣ ਨਾਲ ਭੱਖੀ ਸਿਆਸਤ, ਵੇਖੋ ਵੀਡੀਓ - protest against Bharat Bhushan Ashu
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4748811-thumbnail-3x2-aaaa.jpg)
ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਗਨਮੈਨ ਵੱਲੋਂ ਅੰਮ੍ਰਿਤਧਾਰੀ ਸਿੱਖ ਦੇ ਹੱਥ ਚੁੱਕਣ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵੱਲੋਂ ਭਾਰਤ ਭੂਸਣ ਆਸ਼ੂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਇੱਕ ਗੁਰਸਿੱਖ ਨੌਜਵਾਨ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੇ ਵਿੱਚ ਭਾਰਤ ਭੂਸ਼ਣ ਆਸ਼ੂ ਦੇ ਵਿਰੁੱਧ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।