ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਅਕਾਲੀ ਦਲ ਨੇ ਮੋਟਰਸਾਈਕਲਾਂ 'ਤੇ ਕੱਢਿਆ ਮਾਰਚ - SAD protest barnala

🎬 Watch Now: Feature Video

thumbnail

By

Published : Jul 7, 2020, 1:54 PM IST

ਬਰਨਾਲਾ: ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਆਗੂਆਂ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮੰਗੀ ਜਾ ਰਹੀ ਫੀਸ ਅਤੇ ਵਧਾਏ ਜਾ ਰਹੇ ਪੈਟਰੋਲ-ਡੀਜ਼ਲ ਦੇ ਰੇਟ ਦਾ ਵੀ ਵਿਰੋਧ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਸ਼ਹਿਰੀ ਪ੍ਰਧਾਨ ਸੰਜੀਵ ਸ਼ੋਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਲੋਕਾਂ ਨੂੰ ਸਹੂਲਤਾਂ ਦੇਣ ਲਈ ਰਾਸ਼ਨ ਕਾਰਡ ਬਣਾਏ ਗਏ ਸਨ ਪਰ ਪੰਜਾਬ ਦੀ ਸੱਤਾ 'ਤੇ ਕਾਬਜ਼ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ। ਇਸ ਕਰਕੇ ਗ਼ਰੀਬ ਪਰਿਵਾਰਾਂ ਨੂੰ ਲੌਕਡਾਊਨ ਦੌਰਾਨ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.