ਤਾਲੀਬਾਨ ਵੱਲੋਂ ਨਿਸ਼ਾਨ ਸਾਹਿਬ ਉਤਾਰਨ 'ਤੇ ਅਕਾਲੀ ਦਲ ਨੇ ਕੀ ਕਿਹਾ - ਇਤਿਹਾਸਕ ਗੁਰਦੁਆਰਾ ਥਾਲਾ ਸਾਹਿਬ
🎬 Watch Now: Feature Video
ਚੰਡੀਗੜ੍ਹ: ਅਫਗਾਨਿਸਤਾਨ 'ਚ ਤਾਲੀਬਾਨ ਵਲੋਂ ਇਤਿਹਾਸਕ ਗੁਰਦੁਆਰਾ ਬਾਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਉਤਾਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦੀ ਨਿੰਦਾ ਕੀਤੀ ਹੈ। ਇਸ ਨੂੰ ਲੈ ਕੇ ਅਕਾਲੀ ਦਲ ਬੁਲਾਰੇ ਕਰਮਵੀਰ ਗੋਰਾਇਆ ਦਾ ਕਹਿਣਾ ਕਿ ਅਫਗਾਨਿਸਤਾਨ 'ਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਦਖ਼ਲ ਦੇ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਗੁਰੂ ਘਰ ਦੀ ਮਰਿਯਾਦਾ ਬਰਕਰਾਰ ਰੱਖੀ ਜਾ ਸਕੇ।