ਰਾਸ਼ਨ ਦੀ ਵੰਡ ਸਹੀ ਢੰਗ ਨਾਲ ਨਹੀਂ ਹੋ ਰਹੀ: ਮਜੀਠੀਆ - Amritsar news
🎬 Watch Now: Feature Video
ਅੰਮ੍ਰਿਤਸਰ: ਅਕਾਲੀ ਦਲ ਦੇ ਮਜੀਠਾ ਤੋਂ ਵਿਧਾਇਕ ਬਿਕਰਮ ਮਜੀਠੀਆ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਮਸ਼ੀਨ ਦੇ ਜ਼ਰੀਏ ਖੇਤਰ ਨੂੰ ਸੈਨੇਟਾਈਜ਼ ਕੀਤਾ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਦਾ ਇਕੋ-ਇਕ ਉਪਾਅ ਹੈ, ਰੋਗਾਣੂ-ਮੁਕਤ ਹੋਣਾ। ਪੰਜਾਬ ਸਰਕਾਰ ਦੀ ਕੋਰੋਨਾ ਵਾਇਰਸ ਨੂੰ ਰੋਕਣ ਵਿੱਚ ਭੂਮਿਕਾ ਦੇ ਸਵਾਲ ਉੱਤੇ ਬੋਲਦਿਆਂ ਕਿਹਾ ਕਿ ਰਾਸ਼ਨ ਦੀ ਵੰਡ ਸਹੀ ਤਰ੍ਹਾਂ ਨਹੀਂ ਹੋ ਰਹੀ ਹੈ।