ਹਲਕਾ ਕੋਟਕਪੂਰਾ ਤੋਂ ਅਕਾਲੀ ਉਮੀਦਵਾਰ ਮਨਤਾਰ ਬਰਾੜ ਵੱਲੋਂ ਚੋਣ ਪ੍ਰਚਾਰ ਤੇਜ਼ - Akali leader Mantar Brar started his election campaign in Kotkapura
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14237802-994-14237802-1642684054975.jpg)
ਫਰੀਦਕੋਟ: ਵਿਧਾਨ ਸਭਾ ਚੋਣਾਂ 2022 (Assembly Elections 2022) ਦੇ ਚੱਲਦੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਵੱਲੋਂ 6ਵੀਂ ਵਾਰ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਹੁੰਗਾਰਾ ਉਨ੍ਹਾਂ ਨੂੰ 2002 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਜੋ ਮਿਲਿਆ ਸੀ ਅਜਿਹਾ ਹੀ ਹੁੰਗਾਰਾ ਹੁਣ ਮਿਲ ਰਿਹਾ ਹੈ। ਇਸ ਮੌਕੇ ਮਨਤਾਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਜਿੰਨ੍ਹੀ ਪੰਜਾਬ ਦੀ ਤਰੱਕੀ ਹੋਈ ਹੈ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਈ ਹੈ।