ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਅਕਾਲੀ ਦਲ ਦਾ ਕਾਂਗਰਸ ’ਤੇ ਵਾਰ - Akali leader Shroop Chand Singla
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14263834-136-14263834-1642952727509.jpg)
ਬਠਿੰਡਾ: ਮਲੇਰਕੋਟਲਾ ਵਿਖੇ ਪਿਛਲੀ ਦਿਨੀਂ ਇੱਕ ਜਨ ਸਭਾ ਦੌਰਾਨ ਸਾਬਕਾ ਕੈਬਨਿਟ ਮੰਤਰੀ ਦੇ ਪਤੀ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਵੱਲੋਂ ਚੋਣ ਜਲਸੇ ਦੌਰਾਨ ਹਿੰਦੂਆਂ ਖ਼ਿਲਾਫ਼ ਕੀਤੀ ਗਈ ਤਿੱਖੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਮੁਹੰਮਦ ਮੁਸਤਫ਼ਾ ਦੇ ਵਿਵਾਦਿਤ ਬਿਆਨ ਦੀ ਸਿਆਸੀ ਪਾਰਟੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਹਿੰਦੂਆਂ ਨੂੰ ਦਬਾਉਣ ਦੀ ਰਾਜਨੀਤੀ ਕੀਤੀ ਹੈ ਅਤੇ ਸਾਬਕਾ ਡੀਜੀਪੀ ਦੇ ਇਸ ਬਿਆਨ ਨੇ ਬਹੁਤ ਕੁਝ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈ ਕਮਾਂਡ ਨੇ ਇਸ ਸਾਬਕਾ ਡੀਜੀਪੀ ਨੂੰ ਨੱਥ ਨਾ ਪਾਈ ਤਾਂ ਆਉਂਦੇ ਦਿਨਾਂ ਵਿੱਚ ਕਾਂਗਰਸ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ।