ਅਕਾਲੀ ਆਗੂ ਨੇ ਮਾਨਸਾ ਦੀਆਂ ਵੱਖ-ਵੱਖ ਮੰਡੀਆਂ ਦਾ ਕੀਤਾ ਦੌਰਾ, ਜਾਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ - ਜਾਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੂੰ ਲੈ ਕੇ ਜਿੱਥੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਸਾਰੇ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਜਦੋਂ ਮਾਨਸਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਿਸਾਨਾਂ ਪਰੇਸ਼ਾਨ ਦਿਖੇ। ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕਈ ਨੇ ਮਾਨਸਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਾਅਵੇ ਤਾਂ ਵੱਡੇ-ਵੱਡੇ ਕਰ ਦਿੱਤੇ ਗਏ ਪਰ ਉਨ੍ਹਾਂ ਬਾਰੇ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਲਗਾਤਾਰ ਮੰਡੀਆਂ ਵਿਚ ਬਾਰਦਾਨੇ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਮੰਡੀਆਂ ਵਿੱਚ ਮੀਂਹ ਹਨ੍ਹੇਰੀ ਨਾਲ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਵੀ ਕੋਈ ਪ੍ਰਬੰਧ ਨਹੀਂ ਕੀਤੇ ਗਏ।