ਹਾਥਰਸ 'ਚ ਸਮੂਹਿਕ ਜਬਰ ਜਨਾਹ ਦੀ ਪੀੜਤਾ ਦੇ ਇਨਸਾਫ਼ ਲਈ ਅਕਾਲੀ ਆਗੂਆਂ ਨੇ ਕੱਢਿਆ ਕੈਂਡਲ ਮਾਰਚ
ਜਲੰਧਰ : ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਹੋਈ ਪੀੜਤਾ ਨੂੰ ਇਨਸਾਫ ਦਵਾਉਣ ਲਈ ਅਕਾਲੀ ਆਗੂਆਂ ਨੇ ਕੈਂਡਲ ਮਾਰਚ ਕੱਢਿਆ। ਇਹ ਕੈਂਡਲ ਮਾਰਚ ਜਲੰਧਰ ਦੇ ਭਾਰਗਵ ਕੈਂਪ ਤੋਂ ਕੱਢਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਬੇਹਦ ਮੰਦਭਾਗੀ ਘਟਨਾ ਹੈ। ਇਸ ਘਟਨਾ ਕਾਰਨ ਯੋਗੀ ਤੇ ਮੋਦੀ ਸਰਕਾਰ ਦੇ ਮੱਥੇ 'ਤੇ ਕਲੰਕ ਲੱਗ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਸਰਕਾਰਾਂ ਚੁੱਪੀ ਸਾਧ ਕੇ ਬੈਠੀਆਂ ਸਨ ਤੇ ਜਨਤਾਂ ਦੇ ਰੋਸ ਕਰਨ 'ਤੇ ਇਸ ਮਾਮਲੇ 'ਤੇ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ, ਦਲਿਤ ਸਮਾਜ ਨਾਲ ਮਿਲ ਕੇ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ ਜਦੋਂ ਤੱਕ ਪੀੜਤਾ ਨੂੰ ਇਨਸਾਫ ਨਹੀਂ ਮਿਲ ਜਾਂਦਾ।