ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਵਰਕਰਾਂ ਨੇ ਲੋਕਾਂ ਨਾਲ ਕੀਤਾ ਰਾਬਤਾ - sri fatehgarh sahib latest news
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਅਮਲੋਹ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਗਾਮੀ ਨਗਰ ਕੌਂਸਲ ਦੀਆਂ ਚੋਣਾਂ ਤੇ 21 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਣ ਵਾਲੀ ਰੋਸ ਰੈਲੀ ਲਈ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਰੋਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸੰਬੋਧਨ ਕਰਨਗੇ। ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਨੇ ਕਿਹਾ ਕਿ 21 ਮਾਰਚ ਦੀ ਰੋਸ ਰੈਲੀ 'ਚ ਲੋਕਾਂ ਦੀ ਸ਼ਮੂਲੀਅਤ ਦੇ ਲਈ ਪਿੰਡਾਂ, ਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਜਾ ਰਿਹਾ ਹੈ।