ਮਹਿੰਗੀਆਂ ਬੋਤਲਾਂ 'ਚ ਸਸਤੀ ਸ਼ਰਾਬ ਵੇਚਣ ਨੂੰ ਲੈ ਕੇ ਕਾਰੋਬਾਰੀਆਂ ਨੇ ਰੱਖਿਆ ਆਪਣਾ ਪੱਖ - ludhiana news
🎬 Watch Now: Feature Video
ਜਗਰਾਓਂ ਵਿੱਚ ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ 'ਚ ਪਾ ਕੇ ਵੇਚਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਸ਼ਰਾਬ ਕਾਰੋਬਾਰੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਮਸ਼ਹੂਰ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਪੁੱਤਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਇਹ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ, ਕਿ ਜਗਰਾਓਂ ਵਿੱਚ ਜਿਸ ਗੋਦਾਮ ਤੋਂ ਸ਼ਰਾਬ ਦੀ ਖੇਪ ਤੇ ਖਾਲੀ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ, ਉਹ ਚੰਨੀ ਬਜਾਜ ਨਾਲ ਸਬੰਧਤ ਹਨ, ਜਦ ਕਿ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਹ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਸਬੰਧੀ ਜਗਰਾਓਂ ਦੇ ਐਸਐਸਪੀ ਦੇ ਨਾਲ ਵੀ ਮੁਲਾਕਾਤ ਕਰਨਗੇ ਤੇ ਮਾਮਲੇ ਦੀ ਤਫ਼ਤੀਸ਼ ਬਾਰੇ ਕਹਿਣਗੇ ਕਿ ਆਖ਼ਰਕਾਰ ਇਹ ਰੈਕੇਟ ਚਲਾ ਕੌਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਵੱਡੇ ਲੋਕ ਵੀ ਸ਼ਾਮਿਲ ਹੋ ਸਕਦੇ ਹਨ, ਕਿਉਂਕਿ ਬਿਨਾਂ ਉਨ੍ਹਾਂ ਦੀ ਸ਼ਹਿ ਤੇ ਇਹ ਕੰਮ ਨਹੀਂ ਚੱਲ ਸਕਦਾ।