ਅਲਕਾ ਲਾਂਬਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਕੱਢੀ ਭੜਾਸ - Alka Lamba targets Capt Amarinder Singh
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਸਿਆਸੀ ਪਾਰਟੀਆ ਵੱਲੋਂ ਇੱਕ ਦੂਜੇ ’ਤੇ ਇਲਜ਼ਾਮਬਾਜੀ ਕੀਤੀ ਜਾ ਰਹੀ ਹੈ। ਕਾਂਗਰਸ ਦੀ ਸੀਨੀਅਰ ਆਗੂ ਅਲਕਾ ਲਾਂਬਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕੈਪਟਨ ’ਤੇ ਵਰ੍ਹਦਿਆਂ ਕਿਹਾ ਕਿ ਉਹ ਅੱਜ ਉਸ ਭਾਜਪਾ ਦੇ ਹੱਕ ਵਿੱਚ ਖੜ੍ਹੇ ਹਨ ਜਿਸ ਦੇ ਖਿਲਾਫ਼ ਉਹ ਖੁੱਲ੍ਹ ਕੇ ਸਵਾਲ ਖੜ੍ਹੇ ਕਰਦੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅੱਜ ਭਾਜਪਾ ਦੇ ਹੱਕ ਵਿੱਚ ਖੜ੍ਹ ਕੇ ਕਾਂਗਰਸ ’ਤੇ ਸਵਾਲ ਚੁੱਕ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕੈਪਟਨ ਨੂੰ ਨਸੀਹਤ ਦਿੱਤੀ ਹੈ ਕਿ ਝੂਠੀਆਂ ਕਹਾਣੀਆਂ ਬਣਾਉਣੀਆਂ ਬੰਦ ਕਰਨ। ਅਲਕਾ ਲਾਂਬਾ ਨੇ ਕਿਹਾ ਕਿ ਆਪਣੀਆਂ ਨਾਕਾਮੀਆਂ ਦਾ ਠੀਕਰਾਂ ਹੁਣ ਕਿਸੇ ਹੋਰ ਸਿਰ ਨਾ ਭੰਨਿਆ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਮਜ਼ੋਰ ਮੁੱਖ ਮੰਤਰੀ ਰਹੇ ਹੋਣਗੇ ਜਿੰਨ੍ਹਾਂ ਨੂੰ ਰੇਤ ਮਾਫੀਆ ਬਾਰੇ ਜਾਣਕਾਰੀ ਹੁੰਦੇ ਹੋਏ ਵੀ ਕਿਸੇ ਖਿਲਾਫ਼ ਕਾਰਵਾਈ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਬਾਹਰ ਕੱਢ ਕੇ ਸਹੀ ਫੈਸਲਾ ਲਿਆ ਹੈ।