ਕੋਰੋਨਾ ਵਾਇਰਸ ਨੂੰ ਲੈ ਕੇ ਬਰਨਾਲਾ ਵਿਖੇ ਪੁਖ਼ਤਾ ਪ੍ਰਬੰਧ - ਕੋਰੋਨਾ ਵਾਇਰਸ ਨੂੰ ਲੈ ਕੇ ਬਰਨਾਲਾ ਵਿਖੇ ਪੁਖ਼ਤਾ ਪ੍ਰਬੰਧ
🎬 Watch Now: Feature Video
ਬਰਨਾਲਾ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 40 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਦੀ ਜਾਂਚ ਤੋਂ ਬਾਅਦ ਰਿਪੋਰਟਾਂ ਨੈਗੇਟਿਵ ਆਈਆਂ ਹਨ। ਜਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਠੋਸ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 40 ਸ਼ੱਕੀ ਮਰੀਜ ਸਾਹਮਣੇ ਆਏ ਹਨ। ਜਿਨ੍ਹਾਂ ਦੇ ਸਾਰੇ ਟੈਸਟ ਸਰਕਾਰੀ ਹਸਪਤਾਲ ਵਿੱਚ ਕੀਤੇ ਜਾ ਚੁੱਕੇ ਹਨ ਅਤੇ ਸਾਰੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।