ਸਮੁੱਚੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਲੁਧਿਆਣਾ ਚੰਡੀਗੜ੍ਹ ਹਾਈਵੇ 'ਤੇ ਕਰਨਗੀਆਂ ਚੱਕਾ ਜਾਮ
![ETV Thumbnail thumbnail](https://etvbharatimages.akamaized.net/etvbharat/prod-images/320-214-9367986-thumbnail-3x2-fghs.jpg)
ਸ੍ਰੀ ਫ਼ਤਿਹਗੜ੍ਹ ਸਾਹਿਬ: 5 ਨਵੰਬਰ ਨੂੰ ਸਮੁੱਚੀ ਕਿਸਾਨ ਜਥੇਬੰਦੀਆਂ ਵੱਲੋਂ ਫ਼ਤਿਹਗੜ੍ਹ ਸਾਹਿਬ ਵਿਖੇ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ਅਤੇ ਗੁਰਦੁਆਰਾ ਸ੍ਰੀ ਰਾਣਵਾਂ ਸਾਹਿਬ ਦੇ ਅੱਗੇ 11.30 ਤੋਂ 4 ਵੱਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਚੱਕਾ ਜਾਮ ਕਰਨ ਦੀ ਰੂਪਰੇਖਾ ਨੂੰ ਤਿਆਰ ਕਰਨ ਲਈ ਕਿਸਾਨਾਂ ਨੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਜਾਣਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁਡ਼ਕੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਜ਼ਾਹਰ ਕਰਦਿਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਦੇਸ਼ ਦਾ ਸਮੁੱਚਾ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ਉੱਤੇ ਉੱਤਰਿਆ ਰਹੇਗਾ।