ਬਠਿੰਡਾ ਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਮਰਿਤੀ ਇਰਾਨੀ ਦਾ ਵਿਰੋਧ - ਖੇਤੀ ਸੁਧਾਰ ਕਾਨੂੰਨ
🎬 Watch Now: Feature Video
ਬਠਿੰਡਾ:ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਵਾਉਣ ਲਈ ਜਿਥੇ ਇੱਕ ਪਾਸੇ ਕਿਸਾਨ ਜੱਥੇਬੰਦੀਆਂ ਲਗਾਤਾਰ ਧਰਨੇ ਲਾ ਕੇ ਸੰਘਰਸ਼ ਕਰ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਆੜਤੀ ਵਰਗ ਵੀ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਹੈ। ਬਠਿੰਡਾ 'ਚ ਆਲ ਇੰਡੀਆ ਫੈਡਰੇਸ਼ਨ ਆੜ੍ਹਤੀ ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਕੀਤਾ ਵਿਰੋਧ ਕੀਤਾ ਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਿਚਾਰ ਚਰਚਾ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਫੈਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਵੀਡੀਓ ਕਾਨਫਰੰਸ 'ਤੇ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹੋਟਲ 'ਚ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਪਰ ਉਹ ਭਾਜਪਾ ਪਾਰਟੀ ਦੇ ਬੈਨਰ ਹੇਠ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕੀ ਗੱਲਬਾਤ ਦੇ ਦੌਰਾਨ ਕੁੱਝ ਭਾਜਪਾ ਆਗੂ ਆੜ੍ਹਤੀ ਬਣ ਆਪਣੀ ਵੋਟਾਂ ਲਈ ਚਰਚਾ 'ਚ ਸ਼ਾਮਲ ਨਜ਼ਰ ਆਏ, ਇਸ ਲਈ ਉਨ੍ਹਾਂ ਨੇ ਇਸ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿਸਾਨ ਤੇ ਖੇਤੀਬਾੜੀ ਵਿਰੋਧੀ ਕਾਨੂੰਨ ਲਿਆ ਕੇ ਮੋਦੀ ਸਰਕਾਰ ਦੇਸ਼ ਦੀ ਜਨਤਾ ਨੂੰ ਠੱਗਣਾ ਚਾਹੁੰਦੀ ਹੈ। ਇਸ ਲਈ ਆੜ੍ਹਤੀ ਐਸੋਸੀਏਸ਼ਨ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਕਰਦਾ ਹੈ।