ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਹੱਕੀ ਮੰਗਾਂ ਦੇ ਸਬੰਧ ਵਿੱਚ ਕੀਤਾ ਰੋਸ ਪ੍ਰਦਰਸ਼ਨ - anganwadi workers protest in ferozepur
🎬 Watch Now: Feature Video
ਫ਼ਿਰੋਜ਼ਪੁਰ: ਆਲ ਪੰਜਾਬ ਆਂਗਨਵਾੜੀ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਉੱਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿਛਲੇ ਦਿਨੀਂ ਬਲਾਕ ਜ਼ੀਰਾ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਜੀਰਾ ਸ਼ਾਹਵਾਲਾ ਅਤੇ ਬਲਾਕ ਪ੍ਰਧਾਨ ਜੀਵਨ ਸ਼ਰਮਾ ਮਖੂ ਦੀ ਅਗਵਾਈ ਹੇਠ ਸਰਕਾਰ ਦੇ ਖ਼ਿਲਾਫ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਦੇ ਨਾਂਅ ਦਾ ਤਹਿਸੀਲਦਾਰ ਬੇਅੰਤ ਸਿੰਘ ਨੂੰ ਮੰਗ ਪੱਤਰ ਦਿੱਤਾ।