ਖੇਤੀ ਕਾਨੂੰਨ ਵਿਰੁੱਧ ਸਮੂਹ ਕਿਸਾਨ ਜਥੇਬੰਦੀਆਂ ਨੇ ਕੀਤਾ ਰਿਲਾਇੰਸ ਪੰਪ ਦਾ ਘਿਰਾਓ - ਦੇਸ਼ ਅੰਗਰੇਜ਼ਾਂ ਦਾ ਗੁਲਾਮ
🎬 Watch Now: Feature Video
ਹੁਸ਼ਿਆਰਪੁਰ: ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਟਰੈਕਾਂ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਕਿਸਾਨ ਜਥੇਬੰਦੀ ਦੀ ਇੱਕ ਲੜੀ ਨੇ ਹੁਸ਼ਿਆਰਪੁਰ ਸਥਿਤ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਇਨ੍ਹਾਂ ਖੇਤੀਬਾੜੀ ਕਾਨੂੰਨ ਦਾ ਇੱਕੋ ਇੱਕ ਏਜੰਡਾ ਹੈ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡਾ ਦੇਸ਼ ਅੰਗਰੇਜ਼ਾਂ ਦਾ ਗੁਲਾਮ ਸੀ ਤੇ ਹੁਣ ਮੋਦੀ ਸਰਕਾਰ ਦੇਸ਼ ਨੂੰ ਅੰਬਾਨੀਆਂ ਤੇ ਅਡਾਨੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ ਤਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਪ੍ਰਦਰਸ਼ਨ ਜਾਰੀ ਰਹੇਗਾ।